ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਗੁਰੂ ਅੰਗਦ ਦੇਵ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸੀ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਉਹ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਉਨ੍ਹਾਂ ਦੇ ਪਿਤਾ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸੀ। ਉਨ੍ਹਾਂ ਦੀ ਮੁਲਾਕਾਤ ਗੁਰੂ ਨਾਨਕ ਦੇਵ, ਸਿੱਖੀ ਦੇ ਬਾਨੀ, ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਆਪਣੇ ਪੁੱਤਰਾਂ ਦੀ ਬਜਾਏ ਗੁਰੂ ਅੰਗਦ ਦੇਵ ਨੂੰ ਦੂਜਾ ਗੁਰੂ ਐਲਾਨਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮੈਰੀ ਸਕਡੋਵਸਕਾ ਕਿਉਰੀ, Maria Salomea Skłodowska-Curie (7 ਨਵੰਬਰ 1867 – 4 ਜੁਲਾਈ 1934) ਇੱਕ ਪੋਲਿਸ਼-ਫਰਾਂਸੀਸੀ ਰਸਾਇਣ ਵਿਗਿਆਨੀ ਅਤੇ ਭੌਤਿਕ ਵਿਗਿਆਨੀ ਸੀ। ਉਹ ਆਪਣੇ ਰੇਡੀਓਧਰਮਿਤਾ ਦੇ ਖੇਤਰ ਵਿੱਚ ਕੀਤੀ ਖੋਜ ਵਾਸਤੇ ਮਸ਼ਹੂਰ ਹੈ। ਉਹ ਦੋ ਨੋਬਲ ਪੁਰਸਕਾਰ ਜਿੱਤਣ ਵਾਲੀ ਪਹਿਲੀ ਔਰਤ ਸੀ। ਉਹ "ਯੂਨੀਵਰਸਿਟੀ ਆਫ਼ ਪੈਰਿਸ" ਦੀ ਪਹਿਲੀ ਮਹਿਲਾ ਪ੍ਰੋਫੈਸਰ ਸੀ, ਅਤੇ 1995 ਵਿੱਚ ਪੈਰਿਸ ਦੇ ਪੈਨੇਥਿਓਂ ਵਿਖੇ ਦਫਨਾਈ ਜਾਣ ਵਾਲੀ ਪਹਿਲੀ ਤੀਵੀਂ ਸੀ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।